Internatinoal News Section
Aug 30

‘ਹਾਰਵੇ’ ਤੂਫਾਨ ਦਾ ਅਮਰੀਕਾ ‘ਚ ਕਹਿਰ ਜਾਰੀ

ਹਿਊਸਟਨ : ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਚੱਕਰਵਾਤੀ ਤੂਫਾਨ ਹਾਰਵੇ ਕਾਰਨ ਬੁਰੀ ਤਰ੍ਹਾਂ ਪ੍ਰਭਾਵਤ ਟੈਕਸਾਸ ਸੂਬੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਹਾਰਵੇ ਨੇ ਸੂਬੇ ਵਿਚ ਭਿਆਨਕ ਤਬਾਹੀ ਮਚਾਈ ਹੈ ਅਤੇ ਇਸ ਦੀ ਲਪੇਟ ਵਿਚ ਆ ਕੇ ਘੱਟ ਤੋਂ ਘੱਟ 15 ਲੋਕਾਂ ਦੀ ਮੌਤ ਹੋ ਗਈ ਹੈ। ਟੈਕਸਾਸ ਦੇ ਦੌਰੇ 'ਤੇ ਮੰਗਲਵਾਰ ਨੂੰ ਅਪਣੀ ਪਤਨੀ ਮੇਲਾਨੀਆ ਟਰੰਪ ਦੇ ਨਾਲ ਪੁੱਜੇ ਟਰੰਪ ਨੇ ਕਾਰਪਸ ਕ੍ਰਿਸਟੀ ਦੇ ਕੋਲ ਅਪਣੇ ਸੰਬਧਨ ਵਿਚ ਕਿਹਾ ਕਿ ਰਾਹਤ ਅਤੇ ਬਚਾਅ ਦਾ ਕੰਮ ਇਸ ਤਰ੍ਹਾਂ ਕੀਤਾ ਜਾਵੇ ਕਿ ਲੋਕ ਮਿਸਾਲ ਦੇਣ ਕਿ ਚੱਕਰਵਾਤ ਦੇ ਕਹਿਰ ਨਾਲ ਇਸ ਤਰ੍ਹਾਂ ਨਿਪਟਿਆ ਜਾਂਦਾ ਹੈ। ਉਨ੍ਹਾਂ ਨੇ ਟੈਕਸਾਸ ਦੇ ਲੋਕਾਂ ਦਾ ਹੌਸਲਾ ਵਧਾਉਂਦੇ ਹੋਏ ਕਿਹਾ ਕਿ ਟੈਕਸਾਸ ਕਿਸੇ ਵੀ ਸਥਿਤੀ ਨਾਲ ਨਿਪਟਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਟੈਕਸਾਸ ਵਿਚ ਪਿਛਲੇ 50 ਸਾਲਾਂ ਦੌਰਾਨ ਪਹਿਲੀ ਵਾਰ ਐਨਾ ਭਿਆਨਕ ਤੂਫਾਨ ਆਇਆ ਹੈ। ਇੱਥੇ ਦੇ ਲੋਕਾਂ ਨੇ ਪਹਿਲਾਂ ਅਜਿਹਾ ਕਦੇ ਨਹੀਂ ਦੇਖਿਆ। ਅਮਰੀਕਾ ਦੇ ਚੌਥੇ ਸਭ ਤੋਂ ਵੱਡੇ ਸ਼ਹਿਰ ਹਿਊਸਟਨ ਵਿਚ ਰਾਜ ਮਾਰਗ, ਘਰ ਅਤੇ ਆਸ ਪਾਸ ਦੇ ਇਲਾਕੇ ਪਾਣੀ ਵਿਚ ਡੁੱਬੇ ਹੋਏ ਹਨ। ਫਸੇ ਹੋਏ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਕੱਢਿਆ ਜਾ ਰਿਹਾ ਹੈ। ਇੱਥੇ ਘੱਟ ਤੋਂ ਘੱਟ 15 ਲੋਕਾਂ ਦੀ ਮੌਤ ਹੋ ਗਈ ਹੈ। ਹੜ੍ਹ ਅਤੇ ਤੂਫਾਨ ਦੇ ਕਾਰਨ ਅਰਥ ਵਿਵਸਥਾ ਨੂੰ ਲਗਭਗ 50 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ। ਕਿਸ਼ਤੀਆਂ ਅਤੇ ਹਵਾਈ ਯੁਨਿਟ ਦੀ ਮਦਦ ਸਦਕਾ ਚਾਰ ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਬਚਾਇਆ  ਗਿਆ ਹੈ।  ਜ਼ਿਕਰਯੋਗ ਹੈ ਕਿ ਹਿਊਸਟਨ ਨਾਲ ਲੱਗਦੇ ਖੇਤਰਾਂ ਵਿਚ ਇਕ ਲੱਖ ਤੋਂ ਜ਼ਿਆਦਾ ਭਾਰਤੀ ਮੂਲ ਦੇ ਅਮਰੀਕੀ ਰਹਿੰਦੇ ਹਨ ਜੋ ਹੜ੍ਹ ਨਾਲ ਪ੍ਰਭਾਵਤ ਹੋਏ ਹਨ। ਹਾਰਵੇ ਤੋਂ ਫਿਲਹਾਲ ਰਾਹਤ ਮਿਲਣ ਦੀ ਉਮੀਦ ਨਹੀਂ ਹੈ।


Viewers  109
   Share this News


Comment

your name*comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 


Topic

Recent Posts

Archive

Facebook Fan page

CONTACT  US FOR
ADVERTISEMENT
Supreet K Singh
+61 - 408 463 954
supreet@pardesexpress.com


Quick LInks

News Letter


Counter Visit  
Pardes Express
LEVEL 1, 11 PARKES ST. HARRIS PARK, 2150, NSW, AUSTRALIA  
Tel No. : +61-2-8677-0580
Email ID : info@pardesexpress.com

Copyright © Pardes Express 2012-2014. all rights reserved