Punjab News Section

ANADPUR SAHIB

Jul 25

39 ਭਾਰਤੀਆਂ ਦੇ ਲਾਪਤਾ ਹੋਣ ਦਾ ਸੱਚ ਸਾਹਮਣੇ ਲਿਆਵੇ ਕੇਂਦਰ - ਚੰਦੂਮਾਜਰਾ

Share this News

ਸ੍ਰੀ ਅਨੰਦਪੁਰ ਸਾਹਿਬ : ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਰਾਕ 'ਚ 39 ਭਾਰਤੀਆਂ ਦੇ ਲਾਪਤਾ ਹੋਣ 'ਤੇ ਚਿੰਤਾ ਪ੍ਰਗਟਾਉਂਦਿਆਂ ਇਸ ਬਾਰੇ ਸੱਚਾਈ ਸਾਹਮਣੇ ਲਿਆਉਣ ਲਈ ਕੇਂਦਰ ਸਰਕਾਰ ਨੂੰ ਗੰਭੀਰਤਾ ਵਿਖਾਉਣ ਲਈ ਕਿਹਾ। ਅੱਜ ਲੋਕ ਸਭਾ ਦੇ ਜ਼ੀਰੋ ਕਾਲ ਦੌਰਾਨ ਇਹ ਮੁੱਦਾ ਜ਼ੋਰ-ਸ਼ੋਰ ਨਾਲ ਉਠਾਉਂਦਿਆਂ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੇ ਖ਼ੁਫੀਆ ਸਾਧਨ ਫੇਲ੍ਹ ਹੋ ਗਏ ਜਾਂ ਡਿਪਲੋਮੈਟਿਕ ਸਿਸਟਮ ਫੇਲ੍ਹ ਹੋਇਆ, ਸਰਕਾਰ ਨੂੰ ਸੱਚ ਛੁਪਾਉਣ ਦੀ ਕੀ ਮਜਬੂਰੀ ਸੀ। ਇਹ ਸਾਰੇ ਅਹਿਮ ਸਵਾਲ ਪੀੜਤ ਲੋਕਾਂ ਦੇ ਪਰਿਵਾਰਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਤੇ ਉਨ੍ਹਾਂ ਦੀਆਂ ਨਜ਼ਰਾਂ ਸਾਡੇ ਮੁਲਕ ਦੀ ਸਰਕਾਰ ਵੱਲ ਟਿਕੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਮੁੱਢ ਤੋਂ ਗੰਭੀਰ ...Jan 21

ਟਿਕਟਾਂ ਨੂੰ ਲੈ ਕੇ ਕਾਂਗਰਸ ਅੰਦਰ 'ਕੁੱਕੜ-ਯੁੱਧ' ਸ਼ੁਰੂ ਹੋਇਆ - ਚੰਦੂਮਾਜਰਾ

Share this News

ਆਨੰਦਪੁਰ ਸਾਹਿਬ : ਟਿਕਟਾਂ ਦੀ ਵੰਡ ਮਗਰੋਂ ਬਹੁਤੇ ਹਲਕਿਆਂ ਵਿਚ ਕਾਂਗਰਸ ਪਾਰਟੀ ਅੰਦਰ ਕੁੱਕੜ-ਯੁੱਧ ਸ਼ੁਰੂ ਹੋ ਚੁੱਕਿਆ ਹੈ। ਟਿਕਟਾਂ ਲੈਣ ਵਾਲੇ ਉਮੀਦਵਾਰਾਂ ਨੂੰ ਤਿੰਨ-ਤਿੰਨ ਬਾਗੀਆਂ ਨੇ ਘੇਰਾ ਪਾਇਆ ਹੋਇਆ ਹੈ, ਜਿਸ ਨੂੰ ਵੇਖ ਕੇ ਲੱਗਦਾ ਹੈ ਕਿ 4 ਫਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਬਹੁਤੇ ਕਾਂਗਰਸੀਆਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ। ਇਹ ਸ਼ਬਦ ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਹੇ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਅੰਦਰ ਸੱਤਾ ਦੀ ਲਾਲਸਾ ਦਾ ਆਲਮ ਇਹ ਹੈ ਕਿ ਬਾਪੂ ਆਪਣੇ ਪੁੱਤ ਦੇ ਖਿਲਾਫ ਖੜ੍ਹਾ ਹੋ ਗਿਆ ਹੈ ਅਤੇ ਭਰਾ-ਭਰਾ ਦਾ ਵਿਰੋਧ ਕਰ ਰਿਹਾ ਹੈ। ਇਸ ਤੋਂ ਇਲਾਵਾ ਚਾਚੇ-ਭਤੀਜੇ ਅਤੇ ਮਾਮੇ-ਭਾਣਜੇ ਆਦਿ ...Aug 19

ਪਤਿਤ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ !

Share this News

ਆਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨ ਮੱਲ ਸਿੰਘ ਦੇ ਸਿਰ ਦੇ ਕੇਸ ਕਤਲ ਕਰਨੇ ਪਏ ਹਨ। ਉਨ੍ਹਾਂ ਦੇ ਸਿਰ ਦੀਆਂ ਨਾੜੀਆਂ ਬਲਾਕ ਹੋਣ ਕਾਰਨ ਆਪਰੇਸ਼ਨ ਹੋਇਆ ਹੈ। ਸੂਤਰਾਂ ਮੁਤਾਬਕ ਦਿਮਾਗ ਦੇ ਨੇੜਲੇ ਹਿੱਸੇ ਦੀਆਂ ਨਾੜੀਆਂ ਬਲਾਕ ਹੋਣ ਕਾਰਨ ਗਿਆਨੀ ਮੱਲ ਸਿੰਘ ਦੀ ਮਾਨਸਿਕ ਤੇ ਸਰੀਰਕ ਹਾਲਤ ਪਿਛਲੇ ਦਿਨੀਂ ਬੇਹੱਦ ਨਾਜ਼ੁਕ ਹੋ ਗਈ ਸੀ, ਜਿਸ ਕਰਕੇ ਉਹ ਆਪਣੀ ਪਤਨੀ ਤੇ ਬੱਚਿਆਂ ਨੂੰ ਪਛਾਨਣ ਤੋਂ ਵੀ ਅਸਮਰੱਥ ਹੋ ਗਏ ਸਨ। 
ਸੂਤਰਾਂ ਮੁਤਾਬਕ ਉਨ੍ਹਾਂ ਨੂੰ ਡਾਕਟਰਾਂ ਨੇ ਸਿਰ ਵਿੱਚ ਦਿਮਾਗ ਨੇੜਲੇ ਨਾਜ਼ੁਕ ਹਿੱਸੇ ਵਿੱਚ ਨਾੜੀਆਂ ਬਲਾਕ ਹੋਣ ਦੀ ਸ਼ਿਕਾਇਤ ਦੱਸਦਿਆਂ ਤੁਰੰਤ ਅਪਰੇਸ਼ਨ ਕਰਵਾਉਣ ਦੀ ਸਲਾਹ ਦਿੱਤੀ ਸੀ। ਪਿਛਲੇ ਹਫਤੇ ਗਿਆਨੀ ਮੱਲ ਸਿੰਘ ਦੇ ਸਿਰ ਦਾ ...Mar 24

ਸ੍ਰੀ ਆਨੰਦਪੁਰ ਵਿਖੇ ਤਿੰਨ ਰੋਜ਼ਾ ਹੋਲਾ ਮਹੱਲਾ ਸਮਾਪਤ

Share this News

ਸ੍ਰੀ ਆਨੰਦਪੁਰ ਸਾਹਿਬ :  ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਿਹਾ ਤਿੰਨ ਰੋਜ਼ਾ ਕੌਮੀ ਜੋੜ ਮੇਲਾ ਹੋਲਾ ਮਹੱਲਾ ਨਿਹੰਗ ਜਥੇਬੰਦੀਆਂ ਵੱਲੋਂ ਮਹੱਲਾ ਕੱਢਣ ਤੋਂ ਬਾਅਦ ਸਮਾਪਤ ਹੋ ਗਿਆ। ਇਸ ਤੋਂ ਪਹਿਲਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਨਿਹੰਗ ਸਿੰਘਾਂ ਦੀ ਚਰਨ ਗੰਗਾ ਸਟੇਡੀਅਮ 'ਚ ਸਿੱਖ ਮਾਰਸ਼ਲ ਆਰਟਸ ਦੀ ਪੇਸ਼ਕਾਰੀ ਸਾਰਿਆਂ 'ਚ ਖਿੱਚ ਦਾ ਕੇਂਦਰ ਬਣੀ ਹੋਈ ਸੀ।Mar 24

ਹੋਲੇ-ਮਹੱਲੇ ''ਤੇ ਵੱਜਾ ਚੋਣ ਬਿਗੁਲ : ਐੱਸ. ਵਾਈ. ਐੱਲ. ''ਤੇ ਉਲਝੀਆਂ ਰਹੀਆਂ ਪਾਰਟੀਆਂ

Share this News

ਸ੍ਰੀ ਆਨੰਦਪੁਰ ਸਾਹਿਬ : ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਅਤੇ ਹੋਲੇ-ਮਹੱਲੇ ਦੀ ਓਟ ਵਿਚ ਸਾਰੀਆਂ ਪਾਰਟੀਆਂ ਨੇ ਚੋਣ ਬਿਗੁਲ ਵਜਾ ਦਿੱਤਾ ਹੈ। ਹੋਲੇ-ਮਹੱਲੇ ਦੀਆਂ ਕਾਨਫਰੰਸਾਂ ਵਿਚ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦਾ ਰਾਗ ਅਲਾਪਿਆ ਉਥੇ ਐੱਸ. ਵਾਈ. ਐੱਲ. ਮੁੱਦੇ 'ਤੇ ਇਕ-ਦੂਜੇ 'ਤੇ ਚਿੱਕੜ ਸੁੱਟਦੀਆਂ ਨਜ਼ਰ ਆਈਆਂ। 
ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਰੈਲੀਆਂ ਵਿਚ ਸਿਆਸੀ ਆਗੂ ਐੱਸ. ਵਾਈ. ਐੱਲ. 'ਤੇ ਆਪੋ-ਆਪਣੇ ਤਰਕ ਦੇ ਕੇ ਖੁਦ ਨੂੰ ਸਹੀ ਸਾਬਿਤ ਕਰਨ ਵਿਚ ਲੱਗੇ ਰਹੇ। ਪਿਛਲੇ ਸਾਲ ਵਾਂਗ ਇਸ ਵਾਰ ਵੀ 'ਆਪ' ਦੀ ਰੈਲੀ ਵਿਚ ਸਭ ਤੋਂ ਜ਼ਿਆਦਾ ਭੀੜ ਸੀ ਹਾਲਾਂਕਿ ਇਹ ਰੈਲੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਢਾਈ ਕਿਲੋਮੀਟਰ ਦੂਰ ਪੰਜ ਪਿਆਰਾ ਪਾਰਕ ...Mar 24

ਹੋਲੇ ਮਹੱਲੇ ਦੀਆਂ ਮੁਬਾਰਕਾਂ ਸੰਗਤਾਂ ਤਖ਼ਤ ਸਾਹਿਬ ਵਿਖੇ ਹੋਈਆਂ ਨਤਮਸਤਕ

Share this News

ਸ੍ਰੀ ਅਨੰਦਪੁਰ ਸਾਹਿਬ : ਅੱਜ ਹੋਲੇ ਮਹੱਲੇ ਦੇ ਦੂਸਰੇ ਦਿਨ ਵੱਡੀ ਤਾਦਾਦ ਵਿਚ ਸੰਗਤਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰੂ ਘਰਾਂ ਵਿਚ ਮੱਥਾ ਟੇਕਿਆ ਤੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਦੇਸ਼ ਵਿਦੇਸ਼ ਤੋ ਲੱਖਾਂ ਦੀ ਗਿਣਤੀ ਵਿਚ ਆਈਆਂ ਸੰਗਤਾਂ ਨੇ ਬੋਲੇ ਸੋ ਨਿਹਾਲ, ਸਤਿ ਸ਼੍ਰੀ ਅਕਾਲ ਦੇ ਅਕਾਸ਼ ਗੰਜਾਊ ਨਾਅਰਿਆਂ ਨਾਲ ਸਮੁੱਚੇ ਇਲਾਕੇ ਦਾ ਮਾਹੌਲ ਪਵਿੱਤਰ ਬਣਾ ਦਿੱਤਾ। ਹਰ ਪਾਸੇ ਖਾਲਸਾ ਜੀ ਦੇ ਖੁੱਲੇ ਦਰਸ਼ਨ ਦੀਦਾਰੇ ਹੋ ਰਹੇ ਹਨ। ਨੀਲੇ ਤੇ ਕੇਸਰੀ ਰੰਗ ਦੀਆਂ ਦਸਤਾਰਾਂ ਦਾ ਹੜ੍ਹ ਆ ਗਿਆ। ਛੋਟੇ ਛੋਟੇ ਬੱਚੇ, ਨੌਜਵਾਨ, ਬਜ਼ੁਰਗ ਤੇ ਬੀਬੀਆਂ ਸ਼ਸ਼ਤਰਾਂ ਬਸਤਰਾਂ ਨਾਲ ਤਿਆਰ ਬਰ ਤਿਆਰ ਹੋ ਕੇ ਪੁਰਾਤਨ ਸਮੇਂ ਦੀ ਯਾਦ ਤਾਜ਼ਾ ਕਰਵਾ ਰਹੇ ਹਨ। ...Mar 24

ਪਾਣੀਆਂ ਦੀ ਰਾਖੀ ਲਈ ਤਿਆਰ ਰਹਿਣ ਪੰਜਾਬੀ - ਬਾਦਲ

Share this News

ਸ੍ਰੀ ਆਨੰਦਪੁਰ ਸਾਹਿਬ  : ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਸੰਘਰਸ਼ ਕਰਨ ਵਾਸਤੇ ਪੰਜਾਬੀਆਂ ਨੂੰ ਤਿਆਰ-ਬਰ-ਤਿਆਰ ਰਹਿਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਦੀ ਇਜਾਜ਼ਤ ਕਿਸੇ ਵੀ ਕੀਮਤ 'ਤੇ ਹਾਲਤ ਵਿਚ ਨਹੀਂ ਦਿੱਤੀ ਜਾਵੇਗੀ। ਇਥੇ ਇਤਿਹਾਸਕ ਹੋਲੇ-ਮਹੱਲੇ ਮੌਕੇ ਹੋਏ ਧਾਰਮਿਕ ਸਮਾਰੋਹ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਹ ਢੁੱਕਵਾਂ ਸਮਾਂ ਹੈ ਕਿ ਲਿੰਕ ਨਹਿਰ ਦੀ ਉਸਾਰੀ ਦੀ ਆਗਿਆ ਦੇਣ ਨਾਲੋਂ ਵੱਡੀ ਤੋਂ ਵੱਡੀ ਕੁਰਬਾਨੀ ਦੇ ਦਿੱਤੀ ਜਾਵੇ, ਕਿਉਂਕਿ ਅਜਿਹਾ ਹੋ ਜਾਣ ਦੀ ਸੂਰਤ ਵਿਚ ਪੰਜਾਬ ਦੇ ਲੋਕ ਦਰਿਆਈ ਪਾਣੀਆਂ ਬਾਰੇ ਆਪਣੇ ਕਾਨੂੰਨੀ ਅਧਿਕਾਰ ਤੋਂ ਵਾਂਝੇ ਹੋ ...Mar 24

ਅਕਾਲੀ ਦਲ ਦੀ ਤੀਜੀ ਵਾਰ ਸਰਕਾਰ ਬਣਨ 'ਤੇ ਪੰਜਾਬ ਦੀ ਇਕ ਹੋਰ ਮੌਤ ਹੋਵੇਗੀ - ਮਨਪ੍ਰੀਤ

Share this News

ਸ਼੍ਰੀ ਆਨੰਦਪੁਰ ਸਾਹਿਬ : ਕੌਮੀ ਤਿਉਹਾਰ ਹੋਲਾ ਮਹੱਲਾ ਮੇਲੇ ਮੌਕੇ ਕਾਂਗਰਸ ਪਾਰਟੀ ਵੱਲੋਂ ਆਪਣੀ ਪੁਰਾਣੀ ਜਗਾ ਤੇ ਕੀਤੀ ਭਰਵੀਂ ਕਾਨਫਰੰਸ ਵਿਚ ਪੁੱਜੇ ਸੂਬਾ ਪੱਧਰੀ ਬੁਲਾਰੇ ਲੀਡਰਾਂ ਨੇ ਪੰਜਾਬ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ,ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਉਹਨਾਂ ਦੇ ਪਰਿਵਾਰਕ ਮੈਂਬਰਾਂ ,ਮੰਤਰੀਆਂ ਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਆਪ ਤੇ ਤਾਬੜਤੋੜ ਹਮਲੇ ਕਰਕੇ ਕਾਨਫਰੰਸ ਵਿਚ ਕੇਂਦਰੀ ਲੀਡਰਸ਼ਿਪ,ਸੂਬਾ ਪੱਧਰੀ ਸੀਨੀਅਰ ਕਾਂਗਰਸੀਆਂ ਦੀ ਗੈਰਹਾਜ਼ਰੀ ਦੀ ਕਮੀ ਵੀ ਦੂਰ ਕਰਨ ਦੀ ਕੋਸਿਸ ਕੀਤੀ।ਜਦ ਕਿ ਇਸ ਕਾਨਫਰੰਸ ਵਿਚ ਕੇਂਦਰੀ ਸੀਨੀਅਰ ਆਗੂ ਬੀਬੀ ਅੰਬਿਕਾ ਸੋਨੀ ,ਪੰਜਾਬ ਪ੍ਰਦੇਸ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ,ਬੀਬੀ ਰਜਿੰਦਰ ਕੋਰ ਭੱਠਲ,ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ,ਸ਼ਮਸ਼ੇਰ ਸਿੰਘ ਦੂਲੋਂ ਦੀ ...Mar 24

ਪੰਜਾਬ ਨੂੰ ਬਚਾਉਣ ਲਈ ਇਕੱਠੇ ਹੋ ਕੇ ਜੰਗ ਲੜਨ ਦੀ ਲੋੜ - 'ਆਪ'

Share this News

ਸ੍ਰੀ ਅਨੰਦਪੁਰ ਸਾਹਿਬ : ਆਮ ਆਦਮੀ ਪਾਰਟੀ ਵੱਲਾੋ ਹੋਲਾ-ਮਹੱਲਾ ਮੌਕੇ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਨੇੜੇ ਕੀਤੀ ਵਿਸ਼ਾਲ ਰਾਜਸੀ ਕਾਨਫਰੰਸ ਮੌਕੇ ਬੋਲਦਿਆਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸੱਤਾਧਾਰੀ ਅਕਾਲੀ-ਭਾਜਪਾ ਗਠਜੋੜ ਨੂੰ ਲਾਂਭੇ ਕਰਨਾ ਬਹੁਤ ਜ਼ਰੂਰੀ ਬਣ ਗਿਆ ਹੈ ਕਿਉਂਕਿ ਇਨ੍ਹਾਂ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਕਰਜ਼ੇ ਵਿਚ ਡੁੱਬੋ ਦਿੱਤਾ ਹੈ ਤੇ ਦੂਜੇ ਪਾਸੇ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਆਮ ਆਦਮੀ ਲਈ ਕੁੱਝ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਗਾਮੀ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੜਾਈ ਅਮੀਰਾਂ ਤੇ ਜ਼ਮੀਰਾਂ ਦੀ ਹੋਵੇਗੀ ਜਿਸ ਵਿਚ ਅਸੀਂ ਰਿਕਾਰਡ ਤੋੜ ਸਫ਼ਲਤਾ ਹਾਸਲ ਕਰਾਂਗੇ | 
ਇਸ ਤੋਂ ਪਹਿਲਾਂ 'ਆਪ' ਦੇ ...Mar 24

ਬਾਦਲਾਂ ਨੇ ਆਪਣੇ ਹਿੱਤਾਂ ਲਈ ਪੰਥਕ ਰਵਾਇਤਾਂ ਨੁੂੰ ਤਹਿਸ-ਨਹਿਸ ਕੀਤਾ - ਮਾਨ

Share this News

ਸ੍ਰੀ ਅਨੰਦਪੁਰ ਸਾਹਿਬ : ਹੋਲੇ ਮਹੱਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਕੀਤੀ ਗਈ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੋਸ਼ ਲਗਾਇਆ ਕਿ ਬਾਦਲ ਦਲ ਨੇ ਪੰਥਕ ਰਵਾਇਤਾਂ ਨੁੂੰ ਤਹਿਸ-ਨਹਿਸ ਕਰਦਿਆਂ ਤਖ਼ਤ ਸਾਹਿਬਾਨ ਦੇ ਜਥੇਦਾਰ ਤੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ ਕਰਵਾ ਕੇ ਰਾਜਨੀਤਕ ਚਾਲ ਖੇਡੀ ਸੀ ਜੋ ਪੁੱਠੀ ਪਈ | ਪਾਰਟੀ ਆਗੂਆਂ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਗਲੇ ਵਰ੍ਹੇ ਆ ਰਹੀਆਂ ਚੋਣਾਂ ਮੌਕੇ ਬਾਦਲ ਦਲ ਨੂੰ ਲੱਕ ਤੋੜਵੀਂ ਹਾਰ ਦੇਣ | ਉਨ੍ਹਾਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ, ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਲੁੱਟਣ ਵਾਲੇ ਤੇ ਸਿੱਖਾਂ 'ਤੇ ਜ਼ੁਲਮ ਕਰਨ ਵਾਲਿਆਂ ਨੂੰ ਕਾਨੂੰਨ ਦੇ ਕਟਹਿਰੇ ...
[home] [1] 2 3  [next]1-10 of 26


Recent Posts

Archive

Facebook Fan page

CONTACT  US FOR
ADVERTISEMENT
Supreet K Singh
+61 - 408 463 954
supreet@pardesexpress.com


Quick LInks

News Letter


Counter Visit  
Pardes Express
LEVEL 1, 11 PARKES ST. HARRIS PARK, 2150, NSW, AUSTRALIA  
Tel No. : +61-2-8677-0580
Email ID : info@pardesexpress.com

Copyright © Pardes Express 2012-2014. all rights reserved