Punjab News Section

FATEHGARH SAHIB

Mar 23

9 ਮਹੀਨੇ ਤੋਂ ਪਾਇਲ 'ਚ ਲੁਕਿਆ ਹੋਇਆ ਸੀ ਅੱਤਵਾਦੀ ਬਬਲਾ

Share this News

ਪਾਇਲ : ਬੀਤੇ ਦਿਨੀਂ ਦਿੱਲੀ ਪੁਲਿਸ ਦੀ ਕਰਾਈਮ ਬਰਾਂਚ ਵਲੋਂ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀ ਗੁਰਸੇਵਕ ਸਿੰਘ ਉਰਫ ਬਬਲਾ ਪਾਇਲ ਦੇ ਪਿੰਡ ਘੁਡਾਣੀ ਕਲਾਂ ਦੇ ਲੱਦੋ ਪੱਤੀ ਵਾਰਡ ਨੰਬਰ 18 ਵਿਚ ਪਿਛਲੇ 9 ਮਹੀਨੇ ਤੋਂ ਰਹਿ ਰਿਹਾ ਸੀ। ਪਿੰਡ ਦੇ ਮੌਜੂਦਾ ਸਰਪੰਚ ਗੁਰਮੁਖ ਸਿੰਘ ਨੇ ਕਿਹਾ ਕਿ ਇਹ ਵਿਅਕਤੀ ਪਿਛਲੇ ਕਰੀਬ ਨੌਂ ਮਹੀਨੇ ਤੋਂ ਸਾਡੇ ਪਿੰਡ ਵਿਚ ਅਪਣੇ ਖਰੀਦੇ ਹੋਏ ਘਰ ਵਿਚ ਰਹਿ ਰਿਹਾ ਸੀ, ਪ੍ਰੰਤੂ ਇਸ ਵਿਅਕਤੀ ਦੀ ਸਾਡੇ ਪਿੰਡ ਵਿਚ ਕੋਈ ਵੋਟ ਜਾਂ ਪਛਾਣ ਪੱਤਰ ਨਹੀਂ ਬਣਿਆ ਹੈ। ਆਸ ਪਾਸ ਦੇ ਘਰ ਵਿਚ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਇਸ ਵਿਅਕਤੀ ਦੀ ਕਿਸੇ ਦੇ ਨਾਲ ਕੋਈ ਬੋਲਚਾਲ ਨਹੀਂ ਸੀ। ਇਸ ਦੇ ਨਾਲ ਇਕ ਮਹਿਲਾ ...Dec 29

ਗਰਮ ਖ਼ਿਆਲੀਆਂ ਨਾਲ ਟਕਰਾਅ ਕਾਰਨ ਕਿਸੇ ਵੀ 'ਜਥੇਦਾਰ' ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਨਾ ਦਿਤਾ

Share this News

ਫ਼ਤਿਹਗੜ੍ਹ ਸਾਹਿਬ : ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਅਦੁੱਤੀ ਸ਼ਹਾਦਤ ਸਬੰਧੀ ਚਲ ਰਹੇ ਸ਼ਹੀਦੀ ਜੋੜ ਮੇਲ ਮੌਕੇ ਤੀਜੇ ਦਿਨ ਵਿਸ਼ਾਲ ਨਗਰ ਕੀਰਤਨ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਨਗਰ ਕੀਰਤਨ ਦੀ ਸਮਾਪਤੀ ਮੌਕੇ ਕਿਸੇ ਵੀ ਤਖ਼ਤ ਦੇ ਜਥੇਦਾਰ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਨਾ ਦਿਤਾ ਹੋਵੇ। ਇਹ ਪੁਰਾਤਨ ਪ੍ਰੰਪਰਾ ਚਲੀ ਆ ਰਹੀ ਕਿ ਸ਼ਹੀਦੀ ਜੋੜ ਮੇਲ ਦੇ ਤੀਸਰੇ ਦਿਨ ਇਕ ਵਿਸ਼ਾਲ ਨਗਰ ਕੀਰਤਨ ਗੁਰਦਵਾਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਗੁਰਦਵਾਰਾ ਸ੍ਰੀ ਜੋਤੀ ਸਰੂਪ ਸਹਿਬ ਵਿਖੇ ਸਮਾਪਤ ਹੁੰਦਾ ਹੈ ਜਿਥੇ ਨਗਰ ਕੀਤਰਨ ਦੀ ਸਮਾਪਤੀ ਮੌਕੇ ਅਕਾਲ ਤਖ਼ਤ ...Dec 29

ਫ਼ਤਹਿਗੜ੍ਹ ਸਾਹਿਬ 'ਚ ਲੱਖਾਂ ਸੰਗਤਾਂ ਵੱਲੋਂ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ

Share this News

ਫਤਹਿਗੜ੍ਹ ਸਾਹਿਬ : ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇੱਥੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ ਅੱਜ ਗੁਰਦੁਆਰਾ ਜੋਤੀ ਸਰੂਪ ਵਿਖੇ ਕੀਰਤਨ ਸੋਹਿਲੇ ਦੇ ਪਾਠ ਉਪਰੰਤ ਅਰਦਾਸ ਕਰਨ ਅਤੇ ਹੁਕਮਨਾਮਾ ਲੈਣ ਮਗਰੋਂ ਰਸਮੀ ਤੌਰ ’ਤੇ ਸਮਾਪਤ ਹੋ ਗਿਆ। ਸਵੇਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਉਪਰੰਤ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀਆਂ ...Sep 23

ਪੱਤਰਕਾਰਾਂ ਤੇ ਹਮਲਾ ਕਰਵਾਉਣ ਦੇ ਮਾਮਲੇ ‘ਚ ‘ਆਪ’ ਦੇ ਭਗਵੰਤ ਮਾਨ ਖ਼ਿਲਾਫ਼ ਮੁਕੱਦਮਾ ਦਰਜ਼

Share this News

ਫ਼ਤਿਹਗੜ੍ਹ ਸਾਹਿਬ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕਸਭਾ ਮੈਂਬਰ ਭਗਵੰਤ ਮਾਨ ਦੇ ਖ਼ਿਲਾਫ਼ ਜ਼ਿਲਾ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਬੱਸੀ ਪਠਾਨਾ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮਾਨ ਖ਼ਿਲਾਫ਼ ਭੜਕਾਊ ਭਾਸ਼ਣ ਦੇ ਕੇ ਆਪਣੀ ਪਾਰਟੀ ਦੇ ਵਰਕਰਾਂ ਤੋਂ ਪੱਤਰਕਾਰਾਂ ਤੇ ਹਮਲਾ ਕਰਵਾਉਣ ਕਾਰਨ ਪੱਤਰਕਾਰਾਂ ਵਿੱਚ ਰੋਸ ਸੀ।
ਇਸ ਤੋਂ ਗੁੱਸੇ ਵਿੱਚ ਆਏ ਪੱਤਰਕਾਰਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਇੱਕ ਲਿਖਿਤ ਸ਼ਿਕਾਇਤ ਦੇ ਕੇ ਮਾਮਲਾ ਦਰਜ਼ ਕਰਨ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਮਾਨ ਖ਼ਿਲਾਫ਼ ਐਫ.ਆਈ.ਆਰ. ਦਰਜ਼ ਕਰ ਲਈ ਗਈ ਹੈ।ਮਾਨ ਖਿਲਾਫ਼ 11 ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ। ਪੁਲਿਸ ਨੇ ਇਹ ਮੁਕੱਦਮਾ ਧਾਰਾ 109,153,323,341,352,355,356,427,504,500,149 ਧਾਰਾਵਾਂ ਦੇ ਤਹਿਤ ਦਰਜ਼ ਕੀਤਾ ਹੈ। ...Jul 24

ਮੁਸਲਿਮ, ਅਰਬੀਆਂ ਅਤੇ ਸਿੱਖ ਕੌਮ ਦਾ ਯੂ.ਐਨ.ਓ. ਵਿਖੇ ਸਾਂਝੇ ਤੌਰ ਤੇ ਆਵਾਜ਼ ਬੁਲੰਦ ਕਰਨਾ ਸਲਾਘਾਯੋਗ - ਮਾਨ

Share this News

ਫ਼ਤਹਿਗੜ੍ਹ ਸਾਹਿਬ : "ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਰਬੱਤ ਖ਼ਾਲਸਾ ਜਥੇਬੰਦੀਆਂ ਨੇ ਆਪਣੇ ਖ਼ਾਲਸਾ ਪੰਥ ਦੇ ਮਹਾਨ ਤੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਪ੍ਰੇਰਣਾਂ ਲੈਦੇ ਹੋਏ, ਕਸ਼ਮੀਰ ਵਿਚ ਹਿੰਦੂਤਵ ਹਕੂਮਤ ਤੇ ਫ਼ੌਜ ਵੱਲੋਂ ਕਸ਼ਮੀਰ ਨਿਵਾਸੀਆਂ ਦੀ ਜਿੰਦਗਾਨੀਆਂ ਨਾਲ ਖਿਲਵਾੜ ਕਰਨ ਅਤੇ ਮਨੁੱਖੀ ਅਧਿਕਾਰਾਂ ਦਾ ਵੱਡੇ ਪੱਧਰ ਤੇ ਹੋ ਰਹੇ ਹਣਨ ਨੂੰ ਰੋਕਣ ਦੀ ਸੋਚ ਅਧੀਨ ਅਤੇ ਕਸ਼ਮੀਰੀਆਂ ਉਤੇ ਹੋ ਰਹੇ ਜ਼ਬਰ-ਜੁਲਮ ਨੂੰ ਬੰਦ ਕਰਵਾਉਣ ਹਿੱਤ 14 ਜੁਲਾਈ 2016 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕੱਤਰ ਹੋ ਕੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਹਣਨ ਨੂੰ ਬੰਦ ਕਰਨ ਅਤੇ ਕਸ਼ਮੀਰੀਆਂ ਦੇ ਹੱਕ ਵਿਚ ਇਨਸਾਫ਼ ਦੀ ਆਵਾਜ਼ ਬੁਲੰਦ ਕਰਦੇ ਹੋਏ ਅਰਦਾਸ ਕੀਤੀ ਸੀ । ਕਿਉਂਕਿ ਇਸੇ ਮਹਾਨ ਅਸਥਾਂਨ ਤੋਂ ...Jun 24

ਦੋ ਹਫ਼ਤਿਆਂ ਦੇ ਅੰਦਰ ਪੰਜਾਬ ਪੁੱਜਣਗੀਆਂ ਜਲ ਬੱਸਾਂ - ਠੰਡਲ

Share this News

ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰ ਅਤੇ ਜੇਲ੍ਹਾਂ ਬਾਰੇ ਮੰਤਰੀ ਸੋਹਣ ਸਿੰਘ ਠੰਡਲ ਨੇ ਅੱਜ ਇੱਥੇ ਕਿਹਾ ਕਿ ਉਪ ਮੁੱਖ ਮੰਤਰੀ ਸੁਖਬੀਰ  ਸਿੰਘ ਬਾਦਲ ਵੱਲੋਂ ਪਾਣੀ ਵਿੱਚ ਬੱਸਾਂ ਚੱਲਣ ਦਾ ਕੀਤਾ ਗਿਆ ਵਾਅਦਾ, ਜਿਸ ’ਤੇ ਵਿਰੋਧੀਆਂ  ਨੇ ਕਾਫੀ ਰੌਲਾ ਪਾਇਆ ਸੀ, ਪੂਰਾ ਹੋਣ ਜਾ ਰਿਹਾ ਹੈ। ਪਾਣੀ ਵਿੱਚ ਚੱਲਣ ਵਾਲੀਆਂ  ਦੋ ਬੱਸਾਂ ਤਿਆਰ ਹੋ ਚੁੱਕੀਆਂ ਹਨ, ਜੋ ਕਿ 15 ਦਿਨਾਂ ਤੱਕ ਪੰਜਾਬ ਪਹੁੰਚ ਜਾਣਗੀਆਂ ਤੇ ਇਹ  ਬੱਸਾਂ ਅੰਮ੍ਰਿਤਸਰ ਤੋਂ ਹਰੀਕੇ ਪੱਤਣ ਤੱਕ 12 ਕਿਲੋਮੀਟਰ ਤੱਕ ਪਾਣੀ ਵਿੱਚ ਚੱਲਣਗੀਆਂ।  ਸ੍ਰੀ ਠੰਡਲ ਅੱਜ ਇੱਥੇ ਜੀ.ਟੀ. ਰੋਡ ਸਰਹਿੰਦ ਵਿਖੇ ਸਥਿਤ ਫਲੋਟਿੰਗ ਰੈਸਟੋਰੈਂਟ ਦੇ ਨਵੀਨੀਕਰਨ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਇਸ ਮੌਕੇ ...May 20

ਕਰਜ਼ੇ ਦੇ ਝੰਬੇ ਕਿਸਾਨ ਨੇ ਪਰਿਵਾਰ ਸਮੇਤ ਜ਼ਹਿਰ ਖਾਧਾ

Share this News

ਮਾਛੀਵਾੜਾ ਸਾਹਿਬ  :  ਕਰਜ਼ੇ ਦੇ ਝੰਬੇ ਕਿਸਾਨਾਂ ਵਲੋਂ ਆਤਮਹੱਤਿਆਵਾਂ ਕਰਨ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਫਿਰ ਮਾਛੀਵਾੜਾ ਬਲਾਕ ਦੇ ਪਿੰਡ ਮਿਲਕੋਵਾਲ ਦੇ ਕਿਸਾਨ ਗੁਰਦੀਪ ਸਿੰਘ (40) ਨੇ ਆੜ੍ਹਤੀ ਕੋਲ ਆਪਣੀ ਜ਼ਮੀਨ ਵਿਕ ਜਾਣ 'ਤੇ ਪ੍ਰੇਸ਼ਾਨ ਹੋ ਕੇ ਜਿਥੇ ਆਪ ਜ਼ਹਿਰ ਖਾ ਕੇ ਜਾਨ ਦੇ ਦਿੱਤੀ ਉਥੇ ਪਰਿਵਾਰ ਨੂੰ ਵੀ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਪਰ ਉਹ ਵਾਲ-ਵਾਲ ਬਚ ਗਏ।
ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਗੁਰਦੀਪ ਸਿੰਘ ਦੇ ਭਰਾ ਕੁਲਦੀਪ ਸਿੰਘ ਅਤੇ ਉਸਦੀ ਪਤਨੀ ਹਰਜੀਤ ਕੌਰ ਨੇ ਦੱਸਿਆ ਕਿ ਉਸਦੇ ਹਿੱਸੇ ਕਰੀਬ 8 ਕਨਾਲ ਜ਼ਮੀਨ ਆਉਂਦੀ ਸੀ। ਕਰਜ਼ੇ 'ਚ ਡੁੱਬੇ ਮ੍ਰਿਤਕ ਨੇ ਇਕ ਸਾਲ ਪਹਿਲਾਂ ਪਰਿਵਾਰ ਨੂੰ ...Feb 16

ਮਾਨ ਦਲ ਵੱਲੋਂ ਭਿੰਡਰਾਂਵਾਲਿਆਂ ਦੇ ਜਨਮ ਦਿਨ ਮੌਕੇ ਸ਼ਕਤੀ ਪ੍ਰਦਰਸ਼ਨ

Share this News

ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਰਬੱਤ ਖ਼ਾਲਸਾ ਜਥੇਬੰਦੀਆਂ ਵੱਲੋਂ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ 69ਵਾਂ ਜਨਮ ਦਿਨ ਮਨਾਉਂਦੇ ਹੋਏ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਸਮਾਗਮ ਦੌਰਾਨ ਨੌਜਵਾਨਾਂ ਦੇ ਹੱਥਾਂ ਵਿੱਚ ਖ਼ਾਲਿਸਤਾਨ ਪੱਖੀ ਨਾਅਰਿਅਾਂ ਵਾਲੀਆਂ ਪੀਲੀਆਂ ਝੰਡੀਆਂ ਫੜੀਆਂ ਹੋਈਆਂ ਸਨ। ਇਸ ਮੌਕੇ ਭਿੰਡਰਾਂਵਾਲਾ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਸਮਾਗਮ ਦੌਰਾਨ ਵੱਡੀ ਗਿਣਤੀ ਜ਼ਿਲ੍ਹਾ ਪੁਲੀਸ ਤਾਇਨਾਤ ਰਹੀ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਬਾਹਰਲੇ ਜ਼ਿਲ੍ਹਿਆਂ ਤੋਂ ਵੀ ਪੁਲੀਸ ਸੱਦੀ ਗਈ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦਾ ਵਿੱਤੀ ਰਕਮ ਨਾਲ ਸਨਮਾਨ ਕੀਤਾ ਗਿਆ। ਇਸ ਦੌਰਾਨ ਬੁਲਾਰਿਆਂ ਨੇ ਖ਼ਾਲਿਸਤਾਨ ਦੀ ਮੰਗ ਦੁਹਰਾਈ।
ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ...Dec 28

ਸ਼ਹੀਦੀ ਸਮਾਗਮਾਂ ’ਚ ਸਿਆਸੀ ਦੂਸ਼ਣਬਾਜੀ ਰਹੀ ਭਾਰੂ

Share this News

ਫਤਹਿਗੜ੍ਹ ਸਾਹਿਬ : ੲਿੱਥੇ ਸ਼੍ੋਮਣੀ ਅਕਾਲੀ ਦਲ ਦੀ ਰਾਜ ਪੱਧਰੀ ਸ਼ਹੀਦੀ ਕਾਨਫ਼ਰੰਸ ਵਿੱਚ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਕੁਝ ਸਿਆਸੀ ਪਾਰਟੀਆਂ ਦੇ ਗ਼ੈਰ ਜ਼ਿੰਮੇਵਾਰ ਆਗੂਆਂ ‘ਤੇ ਤਿੱਖਾ ਹਮਲੇ ਕੀਤੇ। ੳੁਨ੍ਹਾਂ ਕਿਹਾ ਕਿ ਇਹ ਆਗੂ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਲੋਕਾਂ ਨੂੰ ਨਸਲੀ ਆਧਾਰ ’ਤੇ ਵੰਡਣ ਅਤੇ ਦੇਸ਼ ਨੂੰ ਤੋੜਨ ਲਈ ਲੱਗੇ ਹੋਏ ਹਨ। ਉਨ੍ਹਾਂ ਕਾਂਗਰਸ ਨੂੰ ਸਿੱਖਾਂ ਦੀ ਦੁਸ਼ਮਣ ਜਮਾਤ ਦੱਸਦਿਆਂ ਕਿਹਾ ਕਿ ਕਾਂਗਰਸ ਨੇ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕਰਵਾਇਆ  ਅਤੇ 1984 ਵਿੱਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ। ਉਨ੍ਹਾਂ ਸੂਬੇ ਵਿੱਚ ਇਕ ਦਹਾਕੇ ਤੱਕ ਚੱਲੇ ਅਤਿਵਾਦ ਲਈ ਇਕੱਲੀ ਕਾਂਗਰਸ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਜਿਹੜਾ ਵੀ ਕਾਂਗਰਸ ਨਾਲ ...Feb 23

ਆਮ ਆਦਮੀ ਪਾਰਟੀ ਦਾ ‘ਦਰਦ ਪੰਜਾਬ ਦਾ ਹਾਲ ਪੰਜਾਬ ਦਾ’ ਪ੍ਰੋਗਰਾਮ ਸਰਕਾਰਾਂ ਦੀ ਨਲਾਇਕੀਆਂ ਜੱਗ ਜਾਹਿਰ ਕਰੇਗਾ - ਛੋਟੇਪੁਰ

Share this News

ਫਤਿਹਗੜ : ਆਮ ਅਦਾਮੀ ਪਾਰਟੀ ੰਪਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਆਪਣੇ ਜ਼ੱਦੀ ਪਿੰਡ ਛੋਟੇਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਲੋਂ 26 ਫਰਵਰੀ ਤੋਂ ਪੰਜਾਬ ਭਰ ਵਿਚ ਸ਼ੁਰੂ ਕੀਤੇ ਜਾ ਰਹੇ ਲੋਕ ਚੇਤਨਾਂ ਪ੍ਰੋਗਰਾਮ ’ਦਰਦ ਪੰਜਾਬ ਦਾ ਹਾਲ ਪੰਜਾਬ ਦਾ’  ਅਕਾਲੀ ਭਾਜਪਾ ਸਰਕਾਰ  ਅਤੇ ਕਾਂਗਰਸ ਦੀਆਂ ਨਲਾਇਕੀਆਂ ਜੱਗ ਜਹਿਰ ਕਰੇਗੀ। ਇਸ ਮੌਕੇ ਤੇ ਛੋਟੇਪੁਰ ਨੇ ਕਿਹਾ ਕਿ ’ਦਰਦ ਪੰਜਾਬ ਦਾ ’ ਤਹਿਤ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦੀ ਬਦੌਲਤ ਪੰਜ ਦਰਿਆਵਾਂ ਅਤੇ ਗੁਰੂਆਂ ਪੀਰਾਂ ਦੀ ਪਵਿੱਤਰ ਧਰਤੀ ਪੰਜਾਬ ਵਿਚ ਨਸ਼ਿਆਂ ਦੇ ਵਹਿ ਰਹੇ ਛੇਵੇ ਦਰਿਆਵ ਕਾਰਨ ਮਾਵਾਂ ਦੇ  ਪੁੱਤ, ਭੈਣਾਂ ਦਾ ਭਰਾਂ ਅਤੇ ਸੁਹਾਗਣਾਂ ਦੇ ਸੁਹਾਗ ਮੌਤ ...
[home] [1] 2  [next]1-10 of 13


Recent Posts

Archive

Facebook Fan page

CONTACT  US FOR
ADVERTISEMENT
Supreet K Singh
+61 - 408 463 954
supreet@pardesexpress.com


Quick LInks

News Letter


Counter Visit  
Pardes Express
LEVEL 1, 11 PARKES ST. HARRIS PARK, 2150, NSW, AUSTRALIA  
Tel No. : +61-2-8677-0580
Email ID : info@pardesexpress.com

Copyright © Pardes Express 2012-2014. all rights reserved