Punjab News Section
Aug 26

ਸਾਡੀ ਪਹਿਲ ਮੇਅਰ ਨਹੀਂ, ਵਿਕਾਸ ਹੈ - ਚੰਦੂਮਾਜਰਾ

ਐਸ.ਏ.ਐਸ.ਨਗਰ (ਮੁਹਾਲੀ) : ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਮੋਹਾਲੀ ਦਾ ਮੇਅਰ ਨਹੀਂ ਬਲਕਿ ਸ਼ਹਿਰ ਦਾ ਵਿਕਾਸ ਅਤੇ ਅਮਨ ਕਾਨੂੰਨ ਦੀ ਵਿਵਸਥਾ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਹੈ, ਕੋਈ ਵੀ ਮੇਅਰ ਸਰਕਾਰ ਤੋਂ ਵੱਡਾ ਨਹੀਂ। ਇਸ ਗੱਲ ਦੀ ਜਾਣਕਾਰੀ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਮੋਹਾਲੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਵੱਲੋਂ ਸਿਟੀ ਪਾਰਕ ਸਥਿਤ ਲਾਇਬ੍ਰੇਰੀ ਅਤੇ ਅਲਾਈਡ ਫੈਸਲਿਟੀਜ ਸੈਂਟਰ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੁੰਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਪ੍ਰੋ: ਚੰਦੂਮਾਜਰਾ ਨੇ ਕਿਹਾ ਕਿ 18 ਅਗਸਤ ਨੂੰ ਮੇਅਰ ਦੀ ਚੋਣ ਵੇਲੇ ਹੁੱਲੜਬਾਜੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ। ਪੁਲਿਸ ਨੂੰ ਹੁੱਲੜਬਾਜੀ ਕਰਨ ਵਾਲਿਆਂ ਦੀ ਸਨਾਖ਼ਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਹੋਰ ਦੱਸਿਆ ਕਿ 28 ਅਗਸਤ ਨੂੰ ਮੇਅਰ ਦੀ ਹੋਣ ਵਾਲੀ ਚੋਣ ਮੌਕੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਅਤੇ ਚੋਣ ਪ੍ਰੀਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।


Viewers  237
   Share this News


Comment

your name*



comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 


Topic

Recent Posts

Archive

Facebook Fan page

CONTACT  US FOR
ADVERTISEMENT
Supreet K Singh
+61 - 408 463 954
supreet@pardesexpress.com


Quick LInks

News Letter


Counter Visit  
Pardes Express
LEVEL 1, 11 PARKES ST. HARRIS PARK, 2150, NSW, AUSTRALIA  
Tel No. : +61-2-8677-0580
Email ID : info@pardesexpress.com

Copyright © Pardes Express 2012-2014. all rights reserved