Punjab News Section
Aug 26

ਮਨਪ੍ਰੀਤ ਬਾਦਲ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ

ਚੰਡੀਗੜ੍ਹ : 'ਪੀਪਲਜ਼ ਪਾਰਟੀ ਆਫ਼ ਪੰਜਾਬ' ਦੇ ਪ੍ਰਧਾਨ ਮਨਪ੍ਰੀਤ ਬਾਦਲ ਨੇ ਦਿੱਲੀ 'ਚ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਸਿਆਸੀ ਹਲਕਿਆਂ 'ਚ ਇਸ ਮੁਲਾਕਾਤ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਨਾਲ ਜੋੜਕੇ ਦੇਖਿਆ ਜਾ ਰਿਹਾ ਹੈ। ਕਾਂਗਰਸ ਦੇ ਇਕ ਲੀਡਰ ਮੁਤਾਬਕ 'ਮਨਪ੍ਰੀਤ ਬਾਦਲ ਆਪਣੀ ਪਾਰਟੀ 'ਪੀਪੀਪੀ' ਦਾ ਕਾਂਗਰਸ 'ਚ ਰਲੇਵਾਂ ਕਰ ਸਕਦੇ ਹਨ। ਮਨਪ੍ਰੀਤ ਬਾਦਲ ਪਿਛਲੀ ਵਾਰ ਬਠਿੰਡਾ ਤੋਂ ਲੋਕ ਸਭਾ ਚੋਣ ਵੀ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜੇ ਸਨ। ਉਨ੍ਹਾਂ ਬਠਿੰਡਾ 'ਚ ਰਾਹੁਲ ਗਾਂਧੀ ਨਾਲ ਸਟੇਂ ਵੀ ਸਾਂਝੀ ਕੀਤੀ ਸੀ। ਇਸ ਚੋਣ ਤੋਂ ਬਾਅਦ ਵੀ ਕਿਆਸ-ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਮਨਪ੍ਰੀਤ ਬਾਦਲ ਕਾਂਗਰਸ 'ਚ ਸ਼ਾਮਲ ਹੋ ਸਕਦੇ ਹਨ। ਦਰਅਸਲ 2012 ਦੀਆਂ ਵਿਧਾਨ ਸਭਾ ਚੋਣਾਂ 'ਚ ਮਨਪ੍ਰੀਤ ਬਾਦਲ ਦੀ ਪਾਰਟੀ ਨੂੰ ਇੱਕ ਵੀ ਸੀਟ ਨਹੀਂ ਮਿਲੀ ਸੀ। ਜਿਸ ਤੋਂ ਬਾਅਦ ਉਹ ਸਿਆਸੀ ਤੌਰ 'ਤੇ ਕਾਫੀ ਕਮਜ਼ੋਰ ਹੋਏ। ਉਨ੍ਹਾਂ ਦੇ ਕਰੀਬੀ ਸਾਥੀ ਭਗਵੰਤ ਮਾਨ ਉਨ੍ਹਾਂ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਚਲੇ ਗਏ। 'ਆਪ' ਨੂੰ ਪੰਜਾਬ 'ਚ ਮਿਲੇ ਸਮਰੱਥਨ ਤੋਂ ਬਾਅਦ ਮਨਪ੍ਰੀਤ ਨੂੰ ਆਪਣਾ ਭਵਿੱਖ ਧੁੰਦਲਾ ਹੁੰਦਾ ਨਜ਼ਰ ਆ ਰਿਹਾ ਹੈ। ਮਨਪ੍ਰੀਤ ਨੇ 'ਸਬਸਿਡੀ' ਦੇ ਮਸਲੇ 'ਤੇ 2010 'ਚ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਿਆ ਸੀ ਤੇ 2012 ਦੀਆਂ ਚੋਣਾਂ ਤੋਂ ਐਨ ਪਹਿਲਾਂ ਪੀਪਲਜ਼ ਪਾਰਟੀ ਆਫ਼ ਪੰਜਾਬ ਦਾ ਗਠਨ ਕੀਤਾ ਸੀ। ਸਿਆਸੀ ਮਾਹਰ ਮਨਪ੍ਰੀਤ ਬਾਦਲ ਦੇ ਅਕਾਲੀ ਦਲ ਤੋਂ ਵੱਖ ਹੋਣ ਨੂੰ ਬਾਦਲ ਪਰਿਵਾਰ ਦੀ ਅੰਦਰੂਨੀ ਲੜਾਈ ਦੇ ਰੂਪ 'ਚ ਵੇਖਦੇ ਰਹੇ ਹਨ।


Viewers  154
   Share this News


Comment

your name*



comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 


Topic

Recent Posts

Archive

Facebook Fan page

CONTACT  US FOR
ADVERTISEMENT
Supreet K Singh
+61 - 408 463 954
supreet@pardesexpress.com


Quick LInks

News Letter


Counter Visit  
Pardes Express
LEVEL 1, 11 PARKES ST. HARRIS PARK, 2150, NSW, AUSTRALIA  
Tel No. : +61-2-8677-0580
Email ID : info@pardesexpress.com

Copyright © Pardes Express 2012-2014. all rights reserved