Punjab News Section
Sep 5

ਕਿਸਾਨਾਂ ਦੀ ਕਰਜ਼ਾ ਮੁਆਫ਼ੀ ‘ਤੇ ਭਾਰੀ ਪਿਆ ‘ਬਲਾਤਕਾਰੀ ਬਾਬਾ’ !

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਮੁੱਦਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਵਿਵਾਦ ‘ਚ ਹੀ ਦੱਬ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਸੰਬੰਧ ‘ਚ ਅਗਸਤ ‘ਚ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਗੱਲ ਕਹੀ ਗਈ ਸੀ ਪਰ ਹੁਣ ਤੱਕ ਇਸ ਪਾਸੇ ਕੋਈ ਕਦਮ ਨਹੀਂ ਉਠਾਇਆ ਜਾ ਸਕਿਆ। ਕਰਜ਼ੇ ਤੋਂ ਦੁਖੀ ਹੋ ਕੇ ਪੰਜਾਬ ‘ਚ ਹਰ ਰੋਜ਼ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਅੰਕੜਿਆਂ ਦੇ ਅਨੁਸਾਰ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕਰਜ਼ਾ ਮੁਆਫ਼ੀ ਦੇ ਐਲਾਨ ਤੋਂ ਬਾਅਦ ਹੀ ਹੁਣ ਤੱਕ 100 ਤੋਂ ਜ਼ਿਆਦਾ ਕਿਸਾਨ-ਮਜ਼ਦੂਰ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਮੌਤ ਨੂੰ ਗਲੇ ਲਗਾ ਚੁੱਕੇ ਹਨ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਸਰਕਾਰ ਤੋਂ ਕੁਝ ਹਾਸਲ ਕਰਨ ਦੇ ਲਈ ਸੰਘਰਸ਼ ਹੀ ਇਕਮਾਤਰ ਰਸਤਾ ਹੈ, ਜਿਸ ਤਹਿਤ 22 ਸਤੰਬਰ ਤੋਂ ਮੁੱਖ ਮੰਤਰੀ ਦੇ ਮੋਤੀ ਮਹਿਲ ਦੇ ਸਾਹਮਣੇ ਧਰਨਾ ਲਾਇਆ ਜਾਵੇਗਾ। ਐਲਾਨ ਤੋਂ ਬਾਅਦ 108 ਕਿਸਾਨ-ਮਜ਼ਦੂਰ ਚੜ੍ਹੇ ਕਰਜ਼ੇ ਦੀ ਭੇਟ : ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫ਼ੀ ਦਾ ਐਲਾਨ ਕਰ ਦਿੱਤਾ ਗਿਆ ਸੀ, ਜਿਸ ਨਾਲ ਕੁਝ ਕਿਸਾਨਾਂ ਨੂੰ ਜ਼ਰੂਰ ਰਾਹਤ ਮਿਲਣ ਦੀ ਉਮੀਦ ਸੀ ਪਰ ਇਹ ਰਾਹਤ ਵੀ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕ ਨਹੀਂ ਸਕੀ।
ਪੰਜਾਬ ਸਰਕਾਰ ਵੱਲੋਂ ਜੂਨ ਵਿਚ ਬਜਟ ‘ਚ ਇਕ ਦਿਨ ਪਹਿਲਾਂ ਕੀਤੇ ਗਏ ਕਰਜ਼ਾ ਮੁਆਫ਼ੀ ਦੇ ਐਲਾਨ ਦੇ ਕਰੀਬ ਢਾਈ ਮਹੀਨੇ ਦੇ ਦੌਰਾਨ ਹੀ ਪੰਜਾਬ ‘ਚ 108 ਕਿਸਾਨ-ਮਜ਼ਦੂਰ ਖੁਦਕੁਸ਼ੀ ਕਰ ਚੁੱਕੇ ਹਨ। ਇਸ ‘ਚ ਜ਼ਿਆਦਾਤਰ ਕਿਸਾਨ-ਮਜ਼ਦੂਰ ਮਾਲਵਾ ਦੇ ਜ਼ਿਲਿਆਂ ਬਠਿੰਡਾ, ਮਾਨਸਾ, ਸੰਗਰੂਰ, ਮੁਕਤਸਰ, ਬਰਨਾਲਾ ਆਦਿ ਨਾਲ ਸੰਬੰਧਿਤ ਹਨ ਜੋ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਗਾਤਾਰ ਆਪਣੀਆਂ ਜ਼ਿੰਦਗੀਆਂ ਨੂੰ ਸਮਾਪਤ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਤੋਂ ਕਰਜ਼ਾ ਮੁਆਫ਼ੀ ਦੀ ਉਮੀਦ ਕਾਫੀ ਮੱਧਮ ਹੈ ਜਦੋਂਕਿ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ।
ਅਜਿਹੇ ਵਿਚ ਉਨ੍ਹਾਂ ਦੇ ਸਾਹਮਣੇ ਕੋਈ ਹੋਰ ਚਾਰਾ ਨਹੀਂ ਬਚਦਾ। ਅਗਸਤ ਵਿਚ ਹੋਣਾ ਸੀ ਕਰਜ਼ਾ ਮੁਆਫ਼ੀ ਦਾ ਨੋਟੀਫਿਕੇਸ਼ਨ : ਪੰਜਾਬ ਸਰਕਾਰ ਨੇ 20 ਜੂਨ ਨੂੰ ਬਜਟ ਦੇ ਦੌਰਾਨ ਐਲਾਨ ਕੀਤਾ ਸੀ ਕਿ ਛੋਟੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਸਰਕਾਰ ਨੇ ਇਸ ਯੋਜਨਾ ਨੂੰ ਜਲਦ ਲਾਗੂ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ 1-2 ਮਹੀਨਿਆਂ ‘ਚ ਇਸ ਸੰਬੰਧ ‘ਚ ਨੋਟੀਫਿਕੇਸ਼ਨ ਜਾਰੀ ਕਰਨ ਦੀ ਗੱਲ ਕਹੀ ਸੀ। ਬਾਅਦ ‘ਚ ਪਤਾ ਚੱਲਿਆ ਕਿ ਸਰਕਾਰ ਅਗਸਤ 2017 ਵਿਚ ਇਸ ਸੰਬੰਧ ‘ਚ ਨੋਟੀਫਿਕੇਸ਼ਨ ਜਾਰੀ ਕਰੇਗੀ ਤੇ ਸਤੰਬਰ ‘ਚ ਇਸ ਯੋਜਨਾ ਨੂੰ ਲਾਗੂ ਕਰ ਦਿੱਤਾ ਜਾਵੇਗਾ ਪਰ ਹੁਣ ਅਗਸਤ ਮਹੀਨੇ ਦੇ ਬੀਤ ਜਾਣ ਦੇ ਬਾਅਦ ਵੀ ਇਸ ਸੰਬੰਧ ਵਿਚ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਸੰਬੰਧਿਤ ਕਿਸਾਨ ਉਕਤ ਕਰਜ਼ ਮੁਆਫ਼ੀ ਦੇ ਇੰਤਜ਼ਾਰ ਵਿਚ ਬੈਠੇ ਹਨ ਪਰ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਗੌਰਤਲਬ ਹੈ ਕਿ ਪੰਜਾਬ ‘ਤੇ ਕਰੀਬ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ ਹੈ ਜਦੋਂਕਿ ਸਰਕਾਰ ਨੇ ਇਸ ਕਰਜ਼ਾ ਮੁਆਫ਼ੀ ਦਾ ਬਜਟ ਮਾਤਰ 1500 ਕਰੋੜ ਰੁਪਏ ਹੀ ਰੱਖਿਆ ਹੈ।
”ਸਰਕਾਰ ਸਿਰਫ ਟਾਲ-ਮਟੋਲ ਦੀ ਨੀਤੀ ‘ਤੇ ਕੰਮ ਕਰ ਰਹੀ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਸਰਕਾਰ ਨੇ ਕਿਸਾਨਾਂ ਨੂੰ ਬੇਹੱਦ ਮਾਮੂਲੀ ਰਾਹਤ ਦਾ ਐਲਾਨ ਕੀਤਾ ਹੈ ਤੇ ਉਸ ‘ਤੇ ਵੀ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ। ਸਾਰੇ ਕਿਸਾਨਾਂ ਦਾ ਸਰਕਾਰੀ ਤੇ ਗੈਰ-ਸਰਕਾਰੀ ਕਰਜ਼ਾ ਮੁਆਫ਼ ਕਰਵਾਉਣ ਤੇ ਹੋਰ ਕਿਸਾਨੀ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਆਵਾਸ ਮੋਤੀ ਮਹਿਲ ਦੇ ਸਾਹਮਣੇ 22 ਸਤੰਬਰ ਤੋਂ ਪੰਜ ਦਿਨਾਂ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।’


Viewers  164
   Share this News


Comment

your name*



comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 


Topic

Recent Posts

Archive

Facebook Fan page

CONTACT  US FOR
ADVERTISEMENT
Supreet K Singh
+61 - 408 463 954
supreet@pardesexpress.com


Quick LInks

News Letter


Counter Visit  
Pardes Express
LEVEL 1, 11 PARKES ST. HARRIS PARK, 2150, NSW, AUSTRALIA  
Tel No. : +61-2-8677-0580
Email ID : info@pardesexpress.com

Copyright © Pardes Express 2012-2014. all rights reserved