ਫ਼ਰੀਦਕੋਟ : ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ 'ਚ ਪੁਲਿਸ ਗੋਲੀ ਨਾਲ ਮਾਰੇ ਗਏ ਦੋ ਸਿੱਖਾਂ ਕਾਰਨ ਰੋਹ 'ਚ ਆਈਆਂ ਸਿੱਖ ਸੰਗਤਾਂ ਵੱਲੋਂ ਪੰਜਾਬ ਦੀਆਂ ਕਈ ਥਾਵਾਂ 'ਤੇ ਅੱਜ ਵੀ ਰੋਸ ਪ੍ਰਦਰਸ਼ਨ ਤੇ ਸੜਕਾਂ 'ਤੇ ਧਰਨੇ ਜਾਰੀ ਰਹੇ | ਕੁਝ ਥਾਵਾਂ 'ਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ |
ਪੁਲਿਸ ਨੇ ਦੱਸਿਆ ਕਿ ਸਿੱਖ ਜਥੇਬੰਦੀਆਂ ਵਲੋਂ ਮੋਗਾ, ਫਰੀਦਕੋਟ, ਤਰਨਤਾਰਨ, ਮਾਨਸਾ, ਕਪੂਰਥਲਾ, ਪਟਿਆਲਾ ਅਤੇ ਜਲੰਧਰ ਸਮੇਤ ਪੰਜਾਬ ਦੀਆਂ ਕਈ ਥਾਵਾਂ 'ਤੇ 3 ਘੰਟੇ ਪ੍ਰਦਰਸ਼ਨ ਕੀਤਾ ਗਿਆ ਜੋ ਸ਼ਾਂਤੀਪੂਰਨ ਰਿਹਾ | ਪੁਲਿਸ ਨੇ ਦੱਸਿਆ ਕਿ ਫਗਵਾੜਾ ਵਿਖੇ ਫਗਵਾੜਾ ਬਲਾਕ ਕਾਂਗਰਸ ਕਮੇਟੀ (ਸ਼ਹਿਰੀ ਤੇ ਪੇਂਡੂ) ਦੇ ਮੈਂਬਰਾਂ ਨੇ ...