Sports News Section
Jul 25

ਹਰਮਨਪ੍ਰੀਤ ਨੂੰ ਕੈਪਟਨ ਅਮਰਿੰਦਰ ਨੇ ਦਿੱਤਾ ਡੀਐਸਪੀ ਪੋਸਟ ਦਾ ਆਫ਼ਰ

ਚੰਡੀਗੜ੍ਹ : ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਦੇ ਬੇਹੱਦ ਹੀ ਕਰੀਬੀ ਫਾਈਨਲ ਮੈਚ ਵਿਚ ਭਾਰਤੀ ਟੀਮ ਬੇਸ਼ਕ ਹੀ ਹਾਰ ਗਈ ਲੇਕਿਨ ਸ਼ਾਨਦਾਰ ਪ੍ਰਦਰਸ਼ਨ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਵਿਚ ਡੀਐਸਪੀ ਦੀ ਨੌਕਰੀ ਦਾ ਆਫਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜ ਲੱਖ ਰੁਪਏ ਇਨਾਮ ਦੇਣ ਦਾ ਵੀ ਐਲਾਨ ਕੀਤਾ।  ਹਰਮਨਪ੍ਰੀਤ ਨੇ ਇਸ ਦੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ। 6 ਸਾਲ ਪਹਿਲਾਂ ਹਰਮਨ ਨੂੰ ਸਰਕਾਰ  ਵਲੋਂ ਪੁਲਿਸ ਦੀ ਨੌਕਰੀ ਦੇਣ ਤੋਂ ਮਨ੍ਹਾ ਕੀਤਾ ਸੀ।
ਹਰਮਨਪ੍ਰੀਤ ਨੇ ਆਸਟ੍ਰੇਲੀਆ ਦੇ ਖ਼ਿਲਾਫ਼ ਸੈਮੀਫਾਈਨ ਮੁਕਾਬਲੇ ਵਿਚ ਬੇਹੱਦ ਵਧੀਆ ਖੇਡਦੇ ਹੋਏ 115 ਦੌੜਾਂ 'ਤੇ ਨਾਬਾਦ 171 ਦੌੜਾਂ ਬਣਾਈਆਂ ਸਨ। ਮੁੱਖ ਮੰਤਰੀ ਨੇ ਹਰਮਨਪ੍ਰੀਤ ਕੌਰ ਦੀ ਇਸ ਸ਼ਾਨਦਾਰ ਪਾਰੀ ਤੋਂ ਬਾਅਦ ਉਨ੍ਹਾਂ ਦੇ ਪਿਤਾ ਹਰਮਿੰਦਰ ਸਿੰਘ ਨੂੰ ਫੋਨ ਕੀਤਾ ਸੀ। ਇਸੇ ਦੌਰਾਨ ਉਨ੍ਹਾਂ ਨੇ ਨੌਕਰੀ ਅਤੇ ਇਨਾਮ ਦੇਣ ਦਾ ਐਲਾਨ ਕੀਤਾ। ਕੈਟਪਨ ਅਮਰਿੰਦਰ ਸਿੰਘ ਨੇ ਹਰਮਨਪ੍ਰੀਤ ਦੀ ਪਾਰਅੀ ਦੀ ਸ਼ਲਾਘਾ ਕਰਨ ਦੇ ਨਾਲ ਹੀ ਉਮੀਦ ਜਤਾਈ ਕਿ ਉਹ ਅਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਮਾਣ ਵਧਾਉਣਾ ਜਾਰੀ ਰੱਖੇਗੀ । ਹਰਮਨਪ੍ਰੀਤ ਦੇ ਪਿਤਾ ਹਰਮਿੰਦਰ ਸਿੰਘ ਨੇ ਨੌਕਰੀ ਦੇ ਇਸ  ਆਫਰ ਦੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਲਈ ਫਾਈਨਲ ਖੇਡਣਾ ਵੱਡੀ ਉਪਲਬਧੀ ਹੈ। ਧੀਆਂ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ । ਅਸੀਂ ਕਦੇ ਨਹੀਂ ਕਹਾਂਗੇ ਕਿ ਉਹ ਹਾਰ ਗਈਆਂ। ਸੂਤਰਾਂ ਅਨੁਸਾਰ ਇਸ ਤੋਂ ਪਹਿਲਾਂ 2010-11 ਵਿਚ ਵੀ ਹਰਮਨਪ੍ਰੀਤ ਕੌਰ ਨੇ ਪੰਜਾਬ ਪੁਲਿਸ ਵਿਚ ਨੌਕਰੀ ਦੇ ਲਈ ਅਪਲਾਈ ਕੀਤਾ ਸੀ। ਲੇਕਿਨ ਉਨ੍ਹਾਂ ਨੌਕਰੀ ਨਹੀਂ ਦਿੱਤੀ ਗਈ ਸੀ। ਉਨ੍ਹਾਂ ਕਿਹਾ ਗਿਆ ਸੀ ਕਿ ਮਹਿਲਾ ਕ੍ਰਿਕਟਰ ਲਈ ਪੁਲਿਸ ਵਿਚ ਨੌਕਰੀ ਦੀ ਕੋਈ ਤਜਵੀਜ਼ ਨਹੀ ਹੈ। 
ਆਈਸੀਸੀ ਮਹਿਲਾ ਵਰਲਡ ਕੱਪ ਵਿਚ ਭਾਰਤ ਦੇ ਲਈ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਪੰਜਾਬ ਦੇ ਮੋਗਾ ਦੀ ਸਟਾਰ ਬੱਲੇਬਾਜ਼ ਹਰਮਨਪ੍ਰੀਤ ਕੌਰ ਪੰਜਾਬ ਪੁਲਿਸ ਵਿਚ ਡੀਐਸਪੀ ਬਣਨਾ ਚਾਹੁੰਦੀ ਹੈ। ਲੰਡਨ ਵਿਚ ਸੋਮਵਾਰ ਨੂੰ ਭਾਰਤੀ ਦੂਤਘਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਵਿਚ ਉਨ੍ਹਾਂ ਕਿਹਾ ਕਿ ਹਾਂ... ਮੈਂ ਪੰਜਾਬ ਪੁਲਿਸ ਵਿਚ ਡੀਐਸਪੀ ਬਣਨਾ ਚਾਹੁੰਦੀ ਹਾਂ, ਲੇਕਿਨ ਇਹ ਫ਼ੈਸਲਾ ਜਲਦਬਾਜ਼ੀ ਵਿਚ ਨਹੀਂ ਲਿਆ ਜਾਵੇਗਾ। ਮੈਂ ਪਹਿਲਾਂ ਘਰ ਜਾ ਕੇ ਘਰ ਵਾਲਿਆਂ ਨਾਲ ਇਸ ਸਬੰਧ ਵਿਚ ਗੱਲਬਾਤ ਕਰਾਂਗੀ। ਇਸ ਤੋਂ ਬਾਅਦ ਹੀ ਆਖਰੀ ਫ਼ੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸਾਲ 2011-12 ਵਿਚ ਹਰਮਨਪ੍ਰੀਤ ਨੇ ਪੰਜਾਬ ਪੁਲਿਸ ਵਿਚ ਡੀਐਸਪੀ ਅਹੁਦੇ ਦੇ ਲਈ ਲਈ ਅਪਲਾਈ ਕੀਤਾ ਸੀ, ਜਿਸ ਨੂੰ ਇਹ ਕਹਿੰਦੇ ਹੋਏ ਠੁਕਰਾ ਦਿੱਤਾ ਸੀ ਕਿ ਉਹ ਕੋਈ ਹਰਭਜਨ ਸਿੰਘ ਨਹੀਂ ਹੈ, ਜਿਸ ਨੂੰ ਇਹ ਅਹੁਦਾ ਦਿੱਤਾ ਜਾਵੇ। ਹਾਲਾਂਕਿ ਵਿਸ਼ਵ ਕੱਪ ਵਿਚ ਧਮਾਕੇਦਾਰ ਪ੍ਰਦਰਸ਼ਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਖੁਦ ਹਰਮਨਪ੍ਰੀਤ ਨੂੰ ਪੰਜਾਬ ਪੁਲਿਸ ਵਿਚ ਡੀਐਸਪੀ  ਦਾ ਅਹੁਦਾ ਆਫਰ ਕੀਤਾ ਹੈ। ਸਰਕਾਰ ਨੇ ਇਸ ਦੇ ਲਈ ਖੇਡ ਨੀਤੀ ਦੀ ਸਮੀਖਿਅ ਦੀ ਗੱਲ ਵੀ ਕਹੀ ਹੈ, ਕਿਉਂਕਿ ਮਹਿਲਾ ਕ੍ਰਿਕਟਰ ਦੇ ਲਈ ਪੰਜਾਬ ਪੁਲਿਸ ਵਿਚ ਇੰਸਪੈਕਟਰ ਅਹੁਦੇ ਦੀ ਵੀ ਤਜਵੀਜ਼ ਨਹੀਂ ਹੈ। ਟੀਮ ਅਤੇ ਅਪਣੇ ਪ੍ਰਦਰਸ਼ਨ ਤੋਂ ਖੁਸ਼ ਹਰਮਨ ਨੇ ਕਿਹਾ ਕਿ ਉਹ ਦੇਸ਼ ਵਾਸੀਆਂ ਅਤੇ ਪੰਜਾਬ ਸਰਕਾਰ ਵਲੋਂ ਮਿਲ ਰਹੀ ਪ੍ਰਸ਼ੰਸਾ ਨਾਲ ਖੁਸ਼ ਹੈ।  ਟੀਮ ਨੇ ਵਿਸ਼ਵ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਅੱਗੇ ਹੋਰ ਚੰਗਾ ਕਰੇਗੀ।


Viewers  75
   Share this News


Comment

your name*



comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 


Topic

Recent Posts

Archive

Facebook Fan page

CONTACT  US FOR
ADVERTISEMENT
Supreet K Singh
+61 - 408 463 954
supreet@pardesexpress.com


Quick LInks

News Letter


Counter Visit  
Pardes Express
LEVEL 1, 11 PARKES ST. HARRIS PARK, 2150, NSW, AUSTRALIA  
Tel No. : +61-2-8677-0580
Email ID : info@pardesexpress.com

Copyright © Pardes Express 2012-2014. all rights reserved